Advertisement Lists

Punjab News, National News, International News

ਕੱਲ੍ਹ 'ਮੈਦਾਨ' 'ਚ ਉੱਤਰੇਗੀ ਕੈਪਟਨ ਦੀ ਟੀਮ

ਚੰਡੀਗੜ੍ਹ: ਪੰਜਾਬ ਦੀ ਨਵੀਂ ਚੁਣੀ ਗਈ ਵਿਧਾਨ ਸਭਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 16 ਮਾਰਚ ਨੂੰ ਸੱਤ ਕੈਬਨਿਟ ਤੇ ਦੋ ਰਾਜ ਮੰਤਰੀਆਂ ਦੀ ਟੀਮ ਸਹੁੰ ਚੁੱਕਣ ਜਾ ਰਹੀ ਹੈ। ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਤੇ ਹੋਰ ਆਗੂ ਹਿੱਸਾ ਲੈਣਗੇ।
Article Image ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਆਪਣੇ ਵਜ਼ਾਰਤੀ ਸਾਥੀਆਂ ਦੀ ਸੂਚੀ ਸੌਂਪ ਦਿੱਤੀ ਹੈ। ਨੰਗਲ ਤੋਂ ਵਿਧਾਇਕ ਰਾਣਾ ਕੇ.ਪੀ. ਸਿੰਘ ਨੂੰ ਸਪੀਕਰ ਬਣਾਉਣ ਦੀ ਤਿਆਰੀ ਹੈ। ਇਸ ਸੂਚੀ ਵਿੱਚ ਕਾਂਗਰਸ ਮੀਤ ਪ੍ਰਧਾਨ ਨੇ ਇੱਕ ਹੋਰ ਨਾਂ ਸ਼ਾਮਲ ਕਰਾਇਆ ਹੈ। ਵਜ਼ਾਰਤ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਤੋਂ ਨਵਜੋਤ ਸਿੱਧੂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ ਪਰ ਇਹ ਪਤਾ ਨਹੀਂ ਲੱਗ ਸਕਿਆ ਕਿ ਉਨ੍ਹਾਂ ਨੂੰ ਕੈਬਨਿਟ ਮੰਤਰੀ ਜਾਂ ਉਪ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ। ਹਾਸਲ ਜਾਣਕਾਰੀ ਹੈ ਕਿ ਬਠਿੰਡਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਨੂੰ ਵਜ਼ਾਰਤ ‘ਚ ਸ਼ਾਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਸੂਬੇ ਦਾ ਵਿੱਤ ਮੰਤਰੀ ਬਣਾਇਆ ਜਾਵੇਗਾ। ਪਟਿਆਲਾ ਤੋਂ ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਕਾਂਗਰਸ ਵਿਧਾਇਕ ਦਲ ਦੇ ਸਾਬਕਾ ਆਗੂ ਚਰਨਜੀਤ ਸਿੰਘ ਚੰਨੀ ਨੂੰ ਕੈਬਿਨਟ ‘ਚ ਸ਼ਾਮਲ ਕਰਨ ਦੀ ਤਿਆਰੀ ਹੈ। ਇਨ੍ਹਾਂ ਤੋਂ ਇਲਾਵਾ ਦੋ ਰਾਜ ਮੰਤਰੀਆਂ ਨੂੰ ਵੀ ਸਹੁੰ ਚੁਕਾਈ ਜਾ ਰਹੀ ਹੈ। ਇਨ੍ਹਾਂ ‘ਚ ਸੰਗਰੂਰ ਜ਼ਿਲ੍ਹੇ ਤੋਂ ਰਜ਼ੀਆ ਸੁਲਤਾਨਾ ਤੇ ਗੁਰਦਾਸਪੁਰ ਜ਼ਿਲ੍ਹੇ ਤੋਂ ਅਰੁਣਾ ਚੌਧਰੀ ਸ਼ਾਮਲ ਹਨ। ਦੂਜੇ ਗੇੜ ਵਿੱਚ ਹੋਰ ਮੰਤਰੀਆਂ ਤੇ ਇੱਕ ਡਿਪਟੀ ਸਪੀਕਰ ਨੂੰ ਸਹੁੰ ਚੁਕਾਏ ਜਾਣ ਦੀ ਸੰਭਾਵਨਾ ਹੈ। ਸਹੁੰ ਚੁੱਕ ਸਮਾਗਮ ‘ਚ ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਸਹਾਇਕ ਇੰਚਾਰਜ ਹਰੀਸ਼ ਚੌਧਰੀ ਤੇ ਹੋਰ ਆਗੂਆਂ ਦੇ ਹਾਜ਼ਰ ਹੋਣ ਦੀ ਸੰਭਾਵਨਾ ਹੈ।
vv

Published on 15 April 2017 in Punjab News

view article

ਕੱਲ੍ਹ 'ਮੈਦਾਨ' 'ਚ ਉੱਤਰੇਗੀ ਕੈਪਟਨ ਦੀ ਟੀਮ

Share Whatsapp

Return to Homepage